ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਸ਼ਹੀਦ ਦੋ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ 1-1 ਕਰੋੜ ਦੀ ਮਦਦ ਦਾ ਐਲਾਨ

ਬੀਤੇ ਦਿਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਪੁਲਸ ਕਰਮੀਆਂ ਦੀਆਂ ਲਾਸ਼ਾਂ ਸੰਦੇਹਪੂਰਨ ਹਾਲਤ ਵਿੱਚ ਮਿਲੀਆਂ। ਦੋਵਾਂ ਦੇ ਸਰੀਰ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ, ਜਿਸ ਕਾਰਨ ਇਸ ਘਟਨਾ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ।

ਇਸ ਦੁੱਖਦਾਈ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਵੇਂ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕਰਦਿਆਂ ਲਿਖਿਆ ਕਿ ਸ਼ਹੀਦ ASI ਗੁਰਨਾਮ ਸਿੰਘ ਅਤੇ PHG ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋਵਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ, ਜਦਕਿ HDFC ਬੈਂਕ ਵੱਲੋਂ ਵੀ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਕੁਰਬਾਨੀ ਸਾਰਿਆਂ ਨੂੰ ਇਮਾਨਦਾਰੀ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

Leave a Reply

Your email address will not be published. Required fields are marked *