
‘ਸਾਨੂੰ ਸਿਆਸੀ ਖ਼ਤਰਾ ਸਮਝਿਆ ਜਾ ਰਿਹਾ!’ ਅਯਾਲੀ ਦਾ ਕੇਂਦਰ ਤੇ ਪੰਜਾਬ ਸਰਕਾਰ ’ਤੇ ਰਜਿਸਟ੍ਰੇਸ਼ਨ ਰੋਕਣ ਦਾ ਦੋਸ਼
ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਮਨਪ੍ਰੀਤ ਸਿੰਘ ਅਯਾਲੀ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮਿਲ ਕੇ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ’ਤੇ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਜਾਣਬੁੱਝ ਕੇ ਰਜਿਸਟ੍ਰੇਸ਼ਨ ਰੋਕ ਰਹੀਆਂ ਹਨ।








