
ਡਿਬਰੂਗੜ੍ਹ ਤੋਂ ਦਿੱਲੀ ਪਹੁੰਚਿਆ ਅੰਮ੍ਰਿਤਪਾਲ ਸਿੰਘ! ਕੱਲ੍ਹ ਜੱਲੂਪੁਰ ਖੇੜਾ ’ਚ ਦਾਦੀ ਦੇ ਸਸਕਾਰ ’ਚ ਹੋਵੇਗਾ ਸ਼ਾਮਲ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ। ਕੱਲ੍ਹ ਸਵੇਰੇ ਉਹ ਅੰਮ੍ਰਿਤਸਰ ਪਹੁੰਚੇਗਾ ਅਤੇ ਦੁਪਹਿਰ 12 ਤੋਂ 3 ਵਜੇ ਤੱਕ ਜੱਲੂਪੁਰ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਸਸਕਾਰ ਵਿੱਚ ਸ਼ਾਮਲ ਹੋਵੇਗਾ।








