
ਰੋਪੜ ’ਚ ਨਾਜਾਇਜ਼ ਮਾਈਨਿੰਗ ’ਤੇ ਸਿਆਸੀ ਘਮਾਸਾਨ! ਸ਼ਾਹ ਨੂੰ ਪੱਤਰ — ਈਡੀ ਜਾਂਚ ਦੀ ਮੰਗ, ਚੱਢਾ ਨੇ ਦੋਸ਼ਾਂ ਨੂੰ ਦੱਸਿਆ ਸਿਆਸਤ
ਰੂਪਨਗਰ ’ਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵਿਵਾਦ ਹੋਰ ਗਰਮਾ ਗਿਆ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਈਡੀ ਜਾਂਚ ਮੰਗੀ ਹੈ, ਕਾਂਗਰਸ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ, ਜਦੋਂਕਿ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸਾਰੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।








